ਸੁਭਾਨਪੁਰ ਕਪੂਰਥਲਾ ਰੋਡ ‘ਤੇ ਪਿੰਡ ਬੂਟ ਨਜ਼ਦੀਕ ਅੱਜ ਸਵੇਰੇ ਕੈਂਬਰਿਜ਼ ਸਕੂਲ ਦੀ ਬੱਸ ਅਤੇ ਪ੍ਰਿੰਸ ਦੀ ਬੱਸ ਵਿਚਾਲੇ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖ਼ਮੀ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਬਾਦਸ਼ਾਹਪੁਰ ਚੌਕੀ ਦੇ ਪੁਲੀਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਸ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਜ਼ਖਮੀ ਕੇਅਰਟੇਕਰ ਅਤੇ ਸਕੂਲ ਬੱਸ ਦੇ ਕੰਡਕਟਰ ਨੂੰ ਜ਼ੇਰੇ ਇਲਾਜ ਲਈ ਸੁਭਾਨਪੁਰ ਦੇ ਐੱਸਜੀਐੱਲ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ ਅਤੇ ਸਕੂਲ ਬੱਸ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਬੱਸ (ਪੀਬੀ-08-ਕੇਐਫ-2453) ਅਤੇ ਪ੍ਰਿੰਸ ਬੱਸ (ਪੀਬੀ-08-ਸੀਡਬਲਯੂ-0717) ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵੇਂ ਬੱਸਾਂ ਸੜਕ ਕਿਨਾਰੇ ਦਰੱਖਤਾਂ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਬਾਦਸ਼ਾਹਪੁਰ ਚੌਂਕੀ ਇੰਚਾਰਜ਼ ਏਐਸਆਈ ਲਖਵੀਰ ਸਿੰਘ ਗੋਸ਼ਲ ਪੁਲਿਸ ਸਮੇਤ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਂਚ ਅਧਿਕਾਰੀ ਮਨਜੀਤ ਸਿੰਘ ਅਨੁਸਾਰ ਸਕੂਲ ਬੱਸ ਦੀ ਮਹਿਲਾ ਕੇਅਰਟੇਕਰ ਅਤੇ ਕੰਡਕਟਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਐਸਜੀਐਲ ਹਸਪਤਾਲ ਸੁਭਾਨਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪ੍ਰਿੰਸ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਕੁਝ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।