ਅਮਰੀਕਾ 24 ਸੋਨ, 31 ਚਾਂਦੀ ਅਤੇ 31 ਕਾਂਸੀ ਦੇ ਤਗਮੇ ਜਿੱਤ ਕੇ ਓਲੰਪਿਕ ਤਮਗਾ ਸੂਚੀ ਵਿੱਚ ਪਹਿਲੇ ਨੰਬਰ ‘ਤੇ ਹੈ। ਚੀਨ 22 ਸੋਨ, 21 ਚਾਂਦੀ ਤੇ 16 ਕਾਂਸੀ ਦੇ ਤਗਮੇ ਜਿੱਤ ਕੇ ਦੂਜੇ ਸਥਾਨ ‘ਤੇ ਅਤੇ ਫਰਾਂਸ 13 ਸੋਨ, 16 ਚਾਂਦੀ ਤੇ 19 ਕਾਂਸੀ ਦੇ ਤਗਮੇ ਜਿੱਤ ਕੇ ਤੀਜੇ ਸਥਾਨ ‘ਤੇ ਹੈ। ਭਾਰਤ 3 ਤਮਗਿਆਂ ਨਾਲ 63ਵੇਂ ਸਥਾਨ ‘ਤੇ ਹੈ। ਮਨੂ ਭਾਕਰ ਨੇ ਮਹਿਲਾ ਵਿਅਕਤੀਗਤ 10 ਮੀਟਰ ਏਅਰ ਪਿਸਟਲ ਮੁਕਾਬਲੇ ਜਿੱਤੇ, ਮਨੂ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਸਵਪਨਿਲ ਕੁਸਲੇ ਨੇ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ‘ਚ ਕਾਂਸੀ ਦਾ ਤਗਮਾ ਜਿੱਤਿਆ।