ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਖੁੱਲ੍ਹੇਗਾ ਵਿਸ਼ੇਸ਼ ਕਾਊਂਟਰ, ਪ੍ਰਵਾਸੀ ਭਾਰਤੀਆਂ ਨੂੰ ਮਿਲੇਗੀ ਹਰ ਸੰਭਵ ਸਹਾਇਤਾ

ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿਤਾ ਹੈ। ਉਨ੍ਹਾਂ ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਵਾਸੀ ਭਾਰਤੀਆਂ ਅਤੇ ਹੋਰ ਯਾਤਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਇਹ ਸੁਵਿਧਾ ਕੇਂਦਰ 24*7 ਕੰਮ ਕਰੇਗਾ। ਇਸ ਕੇਂਦਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ ਜੋ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਕਰਨ ਲਈ ਉਪਲਬਧ ਹੋਣਗੀਆਂ। ਯਾਤਰੀ ਹਵਾਈ ਅੱਡੇ ‘ਤੇ ਲਾਈਟਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਲੈ ਸਕਦੇ ਹਨ। ਐਮਰਜੈਂਸੀ ਦੀ ਸਥਿਤੀ ਵਿੱਚ, ਉਪਲਬਧਤਾ ਦੇ ਅਧਾਰ ‘ਤੇ, ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਉਪਲਬਧ ਕਰਵਾਏ ਜਾਣਗੇ। ਸਹਾਇਤਾ ਕੇਂਦਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਯਾਤਰੀ ਕਿਸੇ ਵੀ ਸਮੇਂ ਸਹਾਇਤਾ ਪ੍ਰਾਪਤ ਕਰਨ ਲਈ ਕਰ ਸਕਦੇ ਹਨ।

Leave a Reply

Your email address will not be published. Required fields are marked *