ਸ੍ਰੀ ਹਰਗੋਬਿੰਦਪੁਰ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਦੇ ਦਫ਼ਤਰ ਦੇ ਸਾਹਮਣੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਸੈਰ ਕਰ ਰਹੇ ਇੱਕ ਵਿਅਕਤੀ ‘ਤੇ ਗੋਲੀਆਂ ਚਲਾਈਆਂ ਹਨ।ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਲੂੰਬਾ ਪੁੱਤਰ ਰਤਨ ਚੰਦ ਜੋ ਕਿ ਕੱਪੜੇ ਦਾ ਵਪਾਰੀ ਹੈ ,ਉਸ ਤੇ ਸਵੇਰੇ 7:20 ਦੇ ਕਰੀਬ ਸੈਰ ਕਰਦੇ ਸਮੇਂ ਗੋਲੀਆਂ ਚਲਾ ਦਿੱਤੀਆਂ ਜੋ ਨਿਊ ਬੂੱਕ ਸਟੋਰ ਦੇ ਸ਼ਟਰ ਵਿੱਚ ਵੱਜ ਗਈਆ।ਗੋਲੀਕਾਂਡ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।ਥਾਣਾ ਮੁਖੀ ਸ੍ਰੀ ਹਰਗੋਬਿੰਦਪੁਰ ਵੱਲੋਂ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।ਇਸ ਘਟਨਾ ਦੇ ਨਾਲ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।