ਆਦਮਪੁਰ ਰੋਡ ਭੋਗਪੁਰ ਟੀ ਪੁਆਇੰਟ ‘ਤੇ ਨਾਕੇਬੰਦੀ ਦੌਰਾਨ ਥਾਣਾ ਭੋਗਪੁਰ ਥਾਣੇ ਦੇ ਇਕ ASI ਨੇ ਨੌਜਵਾਨਾਂ ਦੀ ਕੁੱਟਮਾਰ ਕੀਤੀ ਜਿਸ ਦੀ ਇਕ ਵੀਡੀਓ ਵਾਇਰਲ ਹੋ ਗਈ। ਵੀਡੀਓ ‘ਚ ਏਐਸਆਈ ਥੱਪੜ ਤੇ ਲੱਤਾਂ ਮਾਰਦਾ ਨਜ਼ਰ ਆਇਆ। ਜਾਣਕਾਰੀ ਅਨੁਸਾਰ ਪੁਲਿਸ ਨੇ ਟੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਥੋਂ ਅਜੇ ਕੁਮਾਰ, ਉਸ ਦਾ ਦੋਸਤ ਹਰਪ੍ਰੀਤ ਸਿੰਘ ਤੇ ਇਕ ਹੋਰ ਨੌਜਵਾਨ ਮੋਟਰਸਾਈਕਲ ’ਤੇ ਲੰਘੇ। ਏਐਸਆਈ ਜਸਵਿੰਦਰ ਸਿੰਘ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਅੱਗੇ ਨਿਕਲ ਗਏ। ਏਐਸਆਈ ਨੇ ਦੋਵਾਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਨੂੰ ਨਾ ਰੁਕਣ ਦਾ ਕਾਰਨ ਪੁੱਛਿਆ ਤਾਂ ਪੁਲਿਸ ਮੁਲਾਜ਼ਮ ਤੇ ਨੌਜਵਾਨਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਏਐਸਆਈ ਨੇ ਗੁੱਸੇ ‘ਚ ਆ ਕੇ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ ਤੇ ਗੰਦੀਆਂ-ਗੰਦੀਆਂ ਗਾਲ੍ਹਾਂ ਕੱਢ ਰਹੇ ਸਨ। ਨੌਜਵਾਨ ਗੁੱਸੇ ‘ਚ ਸਨ ਤੇ ਜੇਕਰ ਉਨ੍ਹਾਂ ਅਜਿਹਾ ਨਾ ਕੀਤਾ ਹੁੰਦਾ ਤਾਂ ਉਨ੍ਹਾਂ ਵਰਦੀ ਪਾੜ ਦਿੰਦੇ। ਕਾਨੂੰਨੀ ਕਾਰਵਾਈ ਨਾ ਕਰਨ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਆਪਣੀ ਗਲਤੀ ਮੰਨ ਲਈ ਲੀ। ਇਸ ਲਈ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।