ਲੁਧਿਆਣਾ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਮਿਲੇਗਾ CM ਮੈਡਲ

ਸੁਤੰਤਰਤਾ ਦਿਵਸ ‘ਤੇ ਲੁਧਿਆਣਾ ‘ਚ ਤਾਇਨਾਤ ਦੋ ਪੁਲਿਸ ਅਧਿਕਾਰੀਆਂ ਨੂੰ ਸੀ.ਐਮ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਅਤੇ ਸਾਈਬਰ ਸੈੱਲ ਦੇ ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ। ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ’ਚ ਸੀਐਮ ਭਗਵੰਤ ਮਾਨ ਦੋਵਾਂ ਨੂੰ ਸਨਮਾਨਿਤ ਕਰਨਗੇ। ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਆਜ਼ਾਦੀ ਦਿਵਸ ‘ਤੇ ਸੀਐਮ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਹੈ ਅਤੇ ਜੋ ਅਧਿਕਾਰੀ ਇਮਾਨਦਾਰੀ ਨਾਲ ਕੰਮ ਕਰਦੇ ਹਨ, ਉਨ੍ਹਾਂ ਨੂੰ ਯਕੀਨੀ ਤੌਰ ‘ਤੇ ਸਫਲਤਾ ਮਿਲਦੀ ਹੈ, ਇਸ ਲਈ ਸਾਰੇ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਪਹਿਲਾਂ ਵੀ ਪੰਜ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ ਹੋ ਚੁੱਕੇ ਹਨ। ਉਹ ਸਾਲ 2001 ਵਿਚ ਬਤੌਰ ਇੰਸਪੈਕਟਰ ਪੁਲਿਸ ਫੋਰਸ ਵਿਚ ਭਰਤੀ ਹੋਇਆ ਸੀ। ਸਾਲ 2007 ਵਿੱਚ ਉਨ੍ਹਾਂ ਨੂੰ ਡੀਐਸਪੀ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ, ਜਿਸ ਤੋਂ ਬਾਅਦ ਸਾਲ 2013 ’ਚ ਉਨ੍ਹਾਂ ਨੂੰ ਤਰੱਕੀ ਦੇ ਕੇ ਐਸਐਸਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ। ਹੁਣ ਉਹ ਲੁਧਿਆਣਾ ਵਿੱਚ ਡੀਸੀਪੀ ਵਜੋਂ ਕੰਮ ਕਰ ਰਿਹਾ ਹੈ।

Leave a Reply

Your email address will not be published. Required fields are marked *