ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਨੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ, ਕੀਤੀ MSP ਗਾਰੰਟੀ ਕਾਨੂੰਨ ਦੀ ਮੰਗ

ਅੱਜ ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ ਤੇ ਕਿਸਾਨਾਂ ਦੇ ਵੱਲੋਂ ਆਪਣੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਿ ਕਿਸਾਨਾਂ ਦੇ ਲਈ ਬਣਾਏ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਸ਼ੁਰੂ ਤੋਂ ਹੀ ਮਤਰੇਆਂ ਵਾਲਾ ਵਿਹਾਰ ਕਰ ਰਹੀਆਂ ਨੇ ਆਜ਼ਾਦੀ ਨੂੰ ਤਾਂ 78 ਸਾਲ ਹੋ ਗਏ ਨੇ ਪਰ ਉਹ ਹਾਲੇ ਵੀ ਆਜ਼ਾਦ ਨਹੀਂ ਹਨ। ਕਿਸਾਨ ਆਗੂਆਂ ਦੇ ਵੱਲੋਂ ਕਾਲੇ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਕਿਸਾਨਾਂ ਦੇ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ ਕੀਤਾ ਜਾਵੇਗਾ ਤੇ MSP ਕਾਨੂੰਨੀ ਗਰੰਟੀ ਦੀ ਮੰਗ ਵੀ ਇਸ ਦੇ ਵਿੱਚ ਸ਼ਾਮਿਲ ਕੀਤੀ ਗਈ ਹੈ ਅਤੇ ਅੱਜ 300 ਟਰੈਕਟਰ ਲੈ ਕੇ ਜਲੰਧਰ ਕਿਸ਼ਨਗੜ੍ਹ ਤੋਂ ਦੁਆਬਾ ਕਿਸਾਨ ਵੈਲਫੇਅਰ ਕਮੇਟੀ ਦੇ ਵੱਲੋਂ ਭੋਗਪੁਰ ਵੱਲ ਕੂਚ ਕੀਤੀ ਜਾਵੇਗੀ ਅਤੇ DC ਦਫਤਰ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।

Leave a Reply

Your email address will not be published. Required fields are marked *