ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡੀਸੀ ਬਦਲੇ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ.ਏ.ਐਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ.ਏ.ਐਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ.ਏ.ਐਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।