ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਮੀ ਬਦਮਾਸ਼ ਦੇ 4 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਦਰਅਸਲ, ਜਲੰਧਰ ਦਿਹਾਤੀ ਪੁਲਿਸ ਵੱਲੋਂ ਜਲੰਧਰ-ਬਟਾਲਾ ਹਾਈਵੇ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਦੇ DGP ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। DGP ਗੌਰਵ ਯਾਦਾਵ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਠਿਤ ਅਪਰਾਧਾਂ ਵਿਰੁੱਧ ਇੰਟਰ-ਸਿਟੀ ਅਪ੍ਰੇਸ਼ਨ ਦੇ ਹਿੱਸੇ ਵਜੋਂ, ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਜਲੰਧਰ-ਬਟਾਲਾ ਮੁੱਖ ਮਾਰਗ ‘ਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ 70 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਕਾਰਵਾਈ ਨੂੰ ਜਰਮਨੀ ਸਥਿਤ ਅਮਨ ਉਰਫ਼ ਆਂਡਾ ਦਾ ਸਮਰਥਨ ਪ੍ਰਾਪਤ ਸੀ, ਜੋ ਕਿ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਅੰਤਰਰਾਸ਼ਟਰੀ ਸੰਪਰਕਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਗੁਰਗਿਆਂ ਕੋਲੋਂ ਇੱਕ ਰਿਵਾਲਵਰ, 2 ਪਿਸਤੌਲ, ਇੱਕ ਗਲਾਕ ਪਿਸਟਲ 9 mm, 4 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਹੋਏ ਹਨ। ਮਾਨਯੋਗ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *