ਕਾਰ ਸਵਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ‘ਤੇ ਚੜ੍ਹਾਈ ਗੱਡੀ, ਇਕ ਦੀ ਮੌਤ

ਖੰਨਾ ਪੁਲਿਸ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਪਿੰਡ ਖੇੜਾ ਵਿਚ ਇਕ ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਕੁਚਲ ਦਿਤਾ। ਇਸ ਹਾਦਸੇ ਵਿਚ ਬੈਂਕ ਮੈਨੇਜਰ ਕੁਲਵਿੰਦਰ ਸਿੰਘ (38) ਦੀ ਮੌਤ ਹੋ ਗਈ ਹੈ। ਇਸ ਘਟਨਾ ਵਿਚ ਬੈਂਕ ਮੈਨੇਜਰ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦੀ ਪਹਿਚਾਣ ਸੋਹਣ ਸਿੰਘ ਅਤੇ ਮਨਮੋਹਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਇਸ ਨੂੰ ਕਤਲ ਦੱਸ ਰਹੇ ਹਨ ਅਤੇ ਪੁਲਿਸ ਤੋਂ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਵੇਚਣ ਤੋਂ ਰੋਕਦੇ ਸਨ, ਜਿਸ ਕਾਰਨ ਰੰਜਿਸ਼ ਤਹਿਤ ਨੌਜਵਾਨਾਂ ਨੇ ਗੱਡੀ ਥੱਲੇ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿਤਾ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਵੀ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿਚ ਸ਼ਾਮਲ ਹਨ। ਮ੍ਰਿਤਕ ਕੁਲਵਿੰਦਰ ਸਿੰਘ ਦੀਆਂ ਦੋ ਬੇਟੀਆਂ ਹਨ ਅਤੇ ਉਸ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮਾਛੀਵਾੜਾ ਪੁਲਿਸ ਦੋਸ਼ੀਆਂ ਦੀ ਭਾਲ ‘ਚ ਹੈ, ਪਰ ਫਿਲਹਾਲ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਪਾਈ।

Leave a Reply

Your email address will not be published. Required fields are marked *