ਪੰਜਾਬ ਦੇ 4 ਸਾਬਕਾ ਮੰਤਰੀਆਂ ਖ਼ਿਲਾਫ਼ ਹੁਣ ਅਦਾਲਤ ‘ਚ ਚੱਲੇਗਾ ਕੇਸ, ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਹੁਣ ਅਦਾਲਤ ਵਿੱਚ ਕੇਸ ਚੱਲੇਗਾ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਚਾਰ ਸਾਬਕਾ ਮੰਤਰੀਆਂ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਾਰ ਕਾਂਗਰਸੀ ਮੰਤਰੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਚਲਾਨ ਪੇਸ਼ ਕੀਤੇ ਜਾਣਗੇ। ਸਾਬਕਾ ਮੰਤਰੀ ਸਾਧੂ ਸਿੰਘ ਜੰਗਲਾਤ ਵਿਭਾਗ ‘ਚ ਹੋਏ ਕਰੋੜਾਂ ਰੁਪਏ ਦੇ ਘਪਲੇ ਦਾ ਆਰੋਪੀ ਹੈ। ਈਡੀ ਨੇ ਇਸ ਮਾਮਲੇ ਵਿੱਚ ਵੱਖਰਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 23712 594 ਰੁਪਏ ਸੀ, ਜਦੋਂ ਕਿ ਖਰਚਾ 87630 888 ਰੁਪਏ ਸੀ, ਜੋ ਕਿ 63918 292 ਰੁਪਏ ਵੱਧ ਸੀ। ਇਹ ਆਮਦਨ ਦੇ ਸਰੋਤਾਂ ਨਾਲੋਂ 269 ਵੱਧ ਸੀ।

Leave a Reply

Your email address will not be published. Required fields are marked *