ਰਿਜਰਵੇਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਬਸਪਾ ਦਾ ਲੁਧਿਆਣਾ ’ਚ ਪ੍ਰਦਰਸ਼ਨ

ਰਿਜਰਵੇਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਭਾਰਤ ਬੰਦ ਦੇ ਸੱਦੇ ਤਹਿਤ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਜਾਰੀ ਹਨ। ਉੱਥੇ ਹੀ ਬੀਐਸਪੀ ਵੱਲੋਂ ਸਥਾਨਕ ਭਾਰਤ ਚੌਂਕ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਰਾਹੀ ਸੁਪਰੀਮ ਕੋਰਟ ਦੇ ਇੱਕ ਅਗਸਤ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਜਿਸ ਰਾਹੀਂ ਸੰਵਿਧਾਨ ਵਿਚ ਰਾਖਵੇਂਕਰਨ ਸਬੰਧੀ ਤਜਵੀਜ ਨੂੰ ਨੁਕਸਾਨ ਪਹੁੰਚਿਆ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਮੁਖੀ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਦਾ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਨਾਂ ਦੇ ਨਿਰਦੇਸ਼ਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਲਵਿੰਦਰ ਬਿੱਟਾ, ਸੂਬਾ ਸਕੱਤਰ, ਪੰਜਾਬ ਬਸਪਾ, ਬੂਟਾ ਸਿੰਘ ਸੰਗੋਵਾਲ, ਲੁਧਿਆਣਾ ਦਿਹਾਤੀ ਪ੍ਰਧਾਨ, ਬਸਪਾ, ਬਲਵਿੰਦਰ ਸਿੰਘ ਜੱਸੀ, ਕਾਜਕਾਰੀ ਪ੍ਰਧਾਨ, ਲੁਧਿਆਣਾ ਸ਼ਹਿਰੀ ਬਸਪਾ ਹਾਜ਼ਰ ਸਨ।

Leave a Reply

Your email address will not be published. Required fields are marked *