ਚੰਡੀਗੜ੍ਹ ਪੀਜੀਆਈ ’ਚ ਡਾਕਟਰਾਂ ਨੇ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਜਿਸ ਤੋਂ ਬਾਅਦ ਭਲਕੇ ਤੋਂ ਓਪੀਡੀ ਆਮ ਦਿਨਾਂ ਵਾਂਗ ਚੱਲੇਗੀ। ਡਾਕਟਰਾਂ ਦੀ ਹੜਤਾਲ ਖਤਮ ਹੋਣ ਮਗਰੋਂ ਪੀਜੀਆਈ ਨੇ ਸਾਰੀਆਂ ਸੁਵਿਧਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਹਾਲਾਂਕਿ ਡਾਕਟਰਾਂ ਦੀ ਹੜਤਾਲ ਜਾਰੀ ਰਹੇਗੀ। ਜੀ ਹਾਂ ਡਾਕਟਰ ਹੁਣ ਬੇਸ਼ੱਕ ਆਪਣੀ ਹੜਤਾਲ ਖਤਮ ਕਰਨ ਮਗਰੋਂ ਕੰਮ ’ਤੇ ਵਾਪਸ ਆ ਜਾਣਗੇ ਪਰ ਉਹ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ। ਡਿਊਟੀ ਸਮੇਂ ਡਾਕਟਰ ਕਾਲੀਆਂ ਪੱਟੀਆਂ ਲਗਾਉਣਗੇ। ਉੱਥੇ ਹੀ ਦੂਜੇ ਪਾਸੇ ਏਮਜ਼ ਦੇ ਡਾਕਟਰਾਂ ਨੇ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ 11 ਦਿਨਾਂ ਤੋਂ ਚੱਲੀ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਇਸ ਤੋਂ ਇਲਾਵਾ ਆਰਐਮਐਲ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਨੇ ਵੀ ਹੜਤਾਲ ਖ਼ਤਮ ਕਰ ਦਿੱਤੀ ਹੈ। ਏਮਜ਼ ਅਤੇ ਆਰਐਮਐਲ ਹਸਪਤਾਲ ਤੋਂ ਬਾਅਦ ਹੁਣ ਇੰਦਰਾ ਗਾਂਧੀ ਹਸਪਤਾਲ ਦੇ ਡਾਕਟਰਾਂ ਨੇ ਵੀ ਹੜਤਾਲ ਵਾਪਸ ਲੈ ਲਈ ਹੈ। ਕਾਬਿਲੇਗੌਰ ਹੈ ਕਿ ਕੋਲਕਾਤਾ ਦੇ ਆਰ.ਜੀ. ਏਮਜ਼, ਦਿੱਲੀ ਦੇ ਰੈਜ਼ੀਡੈਂਟ ਡਾਕਟਰ, ਜੋ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ 11 ਦਿਨਾਂ ਤੋਂ ਹੜਤਾਲ ‘ਤੇ ਹਨ, ਨੇ ਕੰਮ ‘ਤੇ ਵਾਪਸ ਆਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਦੇ ਕਾਨਫਰੰਸ ਰੂਮ ਵਿੱਚ 9 ਅਗਸਤ ਨੂੰ ਇੱਕ ਮਹਿਲਾ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ ਸੀ। ਉਸ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਇਸ ਮਾਮਲੇ ਵਿੱਚ ਹਸਪਤਾਲ ਵਿੱਚ ਕੰਮ ਕਰ ਰਹੇ ਇੱਕ ਸਿਵਿਕ ਵਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।