ਮਾਪਿਆਂ ਦੇ ਇਕਲੌਤੇ ਨਾਬਾਲਗ ਪੁੱਤਰ ਦੀ ਸੜਕ ਹਾਦਸੇ ’ਚ ਮੌਤ

ਪੰਜਾਬ ਦੇ ਗਦਈਪੁਰ ਦੇ ਨਾਲ ਲੱਗਦੇ ਸੰਜੇ ਗਾਂਧੀ ਨਗਰ ਨੇੜੇ ਟਰੱਕ ਦੀ ਅਚਾਨਕ ਬ੍ਰੇਕ ਲੱਗਣ ਕਾਰਨ ਪਿੱਛੇ ਤੋਂ ਆ ਰਹੀ ਐਕਟਿਵਾ ਹਾਦਸੇ ਦਾ ਸ਼ਿਕਾਰ ਹੋ ਗਈ। ਐਕਟਿਵਾ ਨੂੰ ਇਕ 13 ਸਾਲਾ ਨਾਬਾਲਗ ਚਲਾ ਰਿਹਾ ਸੀ, ਜਿਸ ਦੀ ਟਰੱਕ ਦੇ ਪਿੱਛੇ ਵੱਜਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵੀ ਮਲਹੋਤਰਾ ਪੁੱਤਰ ਰਾਕੇਸ਼ ਮਲਹੋਤਰਾ ਵਾਸੀ ਭਗਤ ਸਿੰਘ ਕਲੋਨੀ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ 13 ਸਾਲਾ ਅਵੀ ਮਲਹੋਤਰਾ ਐਕਟਿਵਾ ‘ਤੇ ਸਵਾਰ ਹੋ ਕੇ ਆਪਣੇ ਗੁਆਂਢੀ ਨੂੰ ਰੋਟੀ ਦੇਣ ਗਿਆ ਸੀ। ਜਦੋਂ ਉਹ ਰੋਟੀ ਦੇ ਕੇ ਵਾਪਸ ਪਰਤ ਰਿਹਾ ਸੀ ਤਾਂ ਸੰਜੇ ਗਾਂਧੀ ਨਗਰ ਨੇੜੇ ਇਕ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਤਾਂ ਅਵੀ ਦੀ ਐਕਟਿਵਾ ਬੇਕਾਬੂ ਹੋ ਗਈ ਅਤੇ ਉਹ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਅਵੀ ਦੀ ਮੌਤ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਦੀ ਜਾਂਚ ਲਈ ਮੌਕੇ ’ਤੇ ਪੁੱਜੀ। ਘਟਨਾ ‘ਚ ਮਾਰੇ ਗਏ 13 ਸਾਲਾ ਅਵੀ ਦਾ ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਜਿਸ ਤੋਂ ਬਾਅਦ ਮੌਕੇ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਵੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਹਾਦਸੇ ਵਿੱਚ ਮੌਤ ਹੋ ਗਈ। ਅਵੀ ਦੀ ਮੌਤ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਜਾਂਚ ਲਈ ਮੌਕੇ ’ਤੇ ਪੁੱਜੀ। ਇਸ ਦੇ ਨਾਲ ਹੀ ਏਸੀਪੀ ਨਾਰਥ ਸ਼ੀਤਲ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਤੁਰੰਤ ਟਰੱਕ ਨੂੰ ਕਬਜ਼ੇ ‘ਚ ਲੈ ਕੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਏਸੀਪੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ ਸੀ। ਪੁਲਿਸ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ, ਜਿਸ ਦੇ ਆਧਾਰ ’ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਸਬੰਧੀ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *