ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (Emergency) ਅਗਲੇ ਕੁਝ ਦਿਨਾਂ ‘ਚ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਪਰ ਰਿਲੀਜ਼ ਤੋਂ ਪਹਿਲਾਂ ਹੀ ਇਹ ਫਿਲਮ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਇਸ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸਿੱਖ ਭਾਈਚਾਰਾ ਗੁੱਸੇ ‘ਚ ਹੈ ਅਤੇ ਪੰਜਾਬ ‘ਚ ਫਿਲਮ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਪੰਜਾਬ ‘ਚ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦੀ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਟੀਸ਼ਨ ‘ਤੇ ਅਗਲੇ ਇਕ-ਦੋ ਦਿਨਾਂ ‘ਚ ਸੁਣਵਾਈ ਹੋ ਸਕਦੀ ਹੈ। ਰਾਜਨੀਤਿਕ ਡਰਾਮਾ ਫਿਲਮ ‘ਐਮਰਜੈਂਸੀ’ ਵਿੱਚ ਕੰਗਨਾ ਰਣੌਤ ਮੁੱਖ ਭੂਮਿਕਾ ਵਿੱਚ ਹੈ। ਫਿਲਮ ‘ਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਫਿਲਮ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਲਾਂਚ ਹੋਇਆ ਸੀ। ਕੰਗਨਾ ਰਣੌਤ ਤੋਂ ਇਲਾਵਾ ਮਿਲਿੰਦ ਸੋਮਨ, ਮਹਿਮਾ ਚੌਧਰੀ, ਸ਼੍ਰੇਅਸ ਤਲਪੜੇ, ਅਨੁਪਮ ਖੇਰ ਅਤੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ਦੇ ਟ੍ਰੇਲਰ ‘ਚ ਲਗਭਗ ਸਾਰੇ ਕਿਰਦਾਰਾਂ ਦੀ ਝਲਕ ਦੇਖਣ ਨੂੰ ਮਿਲੀ ਹੈ।