ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ ਅਕਾਲੀ-ਬਸਪਾ ਗੱਠਜੋੜ – ਮਾਇਆਵਤੀ

ਲਖਨਊ, 12 ਮਈ – ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਾ ਕਹਿਣਾ ਹੈ ਕਿ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਉਨ੍ਹਾਂ ਲੋਕਾਂ ਨੂੰ ਇਸ ਇਤਿਹਾਸਿਕ ਕਦਮ ਲਈ ਹਾਰਦਿਕ ਮੁਬਾਰਕਬਾਦ ਦਿੱਤੀ।ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਗੱਠਜੋੜ ਨੂੰ ਆਪਣਾ ਸਮਰਥਨ ਦਿੰਦੇ ਹੋਏ ਸਾਲ 2022 ਦੇ ਸ਼ੁਰੂ ਵਿਚ ਹੋਣ ਵਾਲੀਆ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਜੁਟ ਜਾਣ।

Leave a Reply

Your email address will not be published. Required fields are marked *