ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਪੁਰਾਣੀ ਰੰਜਿਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਦੇ ਚੱਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਪਰਿਵਾਰ ਦੇ ਬਿਆਨ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।