ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤੈਨਾਤ ਤਿੰਨ ਸੁਰੱਖਿਆ ਮੁਲਾਜ਼ਮ ਆਪਸ ਵਿੱਚ ਭਿੜ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ ਦੋ ਸੁਰੱਖਿਆ ਮੁਲਾਜ਼ਮਾਂ ਨੇ ਇੱਕ ਹੋਰ ਸੁਰੱਖਿਆ ਮੁਲਾਜ਼ਮ ‘ਤੇ ਹਮਲਾ ਕਰ ਦਿਤਾ। ਇਸ ਹਮਲੇ ਵਿਚ ਸੁਰੱਖਿਆ ਮੁਲਾਜ਼ਮ ਗੁਰਦੀਪ ਸਿੰਘ ਦਾ ਸਿਰ ਪਾੜ ਦਿੱਤਾ ਅਤੇ ਉਸ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਰੱਖਿਆ ਕਰਮੀਆਂ ਵਿਚਕਾਰ ਝੜਪ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਇਸ ਹਮਲੇ ਵਿੱਚ ਕਮਾਂਡੋ ਗੁਰਦੀਪ ਸਿੰਘ ਜ਼ਖ਼ਮੀ ਹੋ ਗਿਆ ਹੈ।