ਵੀਜ਼ਾ ਕੰਸਲਟੈਂਟੀ ਵਿਚ ਕੰਮ ਕਰਨ ਵਾਲੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

ਬੱਸ ਸਟੈਂਡ ਨੇੜੇ ਟਰੈਵਲ ਏਜੰਟ ਓਮ ਵੀਜ਼ਾ ਦੇ ਕਰਮਚਾਰੀ ਨੇ ਏਜੀਆਈ ਬਿਲਡਿੰਗ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਗੌਰਵ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ, ਅੱਜ ਸਵੇਰੇ ਏਜੀਆਈ ਬਿਲਡਿੰਗ ‘ਚ ਦਫਤਰ ਖੁੱਲ੍ਹਣ ਤੋਂ ਬਾਅਦ ਗੌਰਵ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਬੱਸ ਸਟੈਂਡ ਚੌਕੀ ਨੂੰ ਦੇ ਦਿੱਤੀ ਗਈ ਹੈ। ਮੌਕੇ ‘ਤੇ ਪਹੁੰਚੇ ਚੌਕੀ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੌਰਵ ਨੇ ਖੁਦਕੁਸ਼ੀ ਕਿਉਂ ਕੀਤੀ ਅਤੇ ਸੁਸਾਈਡ ਨੋਟ ਵੀ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

Leave a Reply

Your email address will not be published. Required fields are marked *