ਪੰਜਾਬ ਦੇ ਜਗਰਾਓਂ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੇ ਸਿੱਧਵਾਂ ਬੇਟ ਇਲਾਕੇ ਦੇ ਪਿੰਡ ਖੁਰਸ਼ੀਦਪੁਰਾ ‘ਚ ਐਤਵਾਰ ਦੇਰ ਰਾਤ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਇਕ ਲੜਕੇ ਨੂੰ ਟਰੈਕਟਰ ਦੀ ਲਪੇਟ ਵਿੱਚ ਲੈ ਕੇ ਜਾਨ ਲੈ ਲਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੇਤ ਮਾਫੀਆ ਦੇ ਲੋਕ ਆਪਣੀ ਟਰੈਕਟਰ ਟਰਾਲੀ ਦੀਆਂ ਲਾਈਟਾਂ ਬੰਦ ਕਰ ਕੇ ਰਾਤ ਦੇ ਹਨੇਰੇ ਵਿੱਚ ਜਾ ਰਹੇ ਸਨ। ਇਸੀ ਦੌਰਾਨ ਆਪਣੇ ਘਰ ਤੋਂ ਕੁਝ ਦੂਰੀ ‘ਤੇ ਖੜ੍ਹੇ ਇਕ ਲੜਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਖੁਰਸ਼ੇਦਪੁਰਾ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦੇ ਪਿਤਾ ਰਾਜ ਸਿੰਘ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਉਨ੍ਹਾਂ ਦਾ 16 ਸਾਲਾ ਲੜਕਾ ਘਰ ਤੋਂ ਕੁਝ ਦੂਰੀ ‘ਤੇ ਖੜ੍ਹਾ ਸੀ। ਇਸੇ ਦੌਰਾਨ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦਾ ਇੱਕ ਟਰੈਕਟਰ ਲਾਈਟਾਂ ਬੰਦ ਕਰਕੇ ਜਾ ਰਿਹਾ ਸੀ। ਟਰੈਕਟਰ ਚਾਲਕ ਨੇ ਉਨ੍ਹਾਂ ਦੇ ਪੁੱਤਰ ਨੂੰ ਟਰੈਕਟਰ ਦੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਮ੍ਰਿਤਕ ਐਲਾਨ ਦਿੱਤਾ। ਪੀੜਤ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਤੋਂ ਬਾਅਦ ਰੇਤ ਮਾਫੀਆ ਦੇ ਲੋਕ ਉਸ ‘ਤੇ ਰਾਜੀਨਾਮਾ ਕਰਨ ਨੂੰ ਲੈ ਕੇ ਦਬਾਅ ਬਣਾਉਂਦੇ ਰਹੇ। ਉਨ੍ਹਾਂ ਨੇ ਪੁਲਿਸ ਨਾਲ ਆਰੋਪੀਆਂ ਦੇ ਖ਼ਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।