ਮਾਤਾ ਵੈਸ਼ਨੋ ਦੇਵੀ ਯਾਤਰਾ ਦੇ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਕਈ ਸ਼ਰਧਾਲੂ ਜ਼ਖਮੀ ਹੋ ਗਏ ਹਨ। ਇਸ ਘਟਨਾ ਦੇ ਬਾਅਦ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ, ਜਿਸ ਨਾਲ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ। ਜ਼ਖਮੀਆਂ ਨੂੰ ਮੈਡੀਕਲ ਸਹੂਲਤ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਸਮ ਖਰਾਬ ਹੋਣ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਲਾਕੇ ਵਿੱਚ ਪਿਛਲੇ ਕੁਝ ਘੰਟਿਆਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਕਦੇ ਦੌਰਾਨ ਸਾਵਧਾਨ ਰਹਿਣ ਤੇ ਰਸਤੇ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਵਧੋ। ਜ਼ਮੀਨ ਖਿਸਕਣ ਕਾਰਨ ਯਾਤਰਾ ਵਾਲੇ ਰਸਤੇ ‘ਤੇ ਅਸਥਾਈ ਰੂਪ ਨਾਲ ਆਵਾਜਾਈ ਰੋਕ ਦਿੱਤੀ ਗਈ ਹੈ ਤੇ ਰਸਤਾ ਸਾਫ਼ ਕਰਨ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਅਗਸਤ ਨੂੰ ਦੱਖਣੀ ਦੇਵਰੀ ਦੇ ਨੇੜੇ ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਸਮੇਂ ਖਿਸਕਣ ਦੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਸ਼ਰਧਾਲੂਆਂ ਦੇ ਲਈ ਪਵਿੱਤਰ ਮੰਦਰ ਦੀ ਯਾਤਰਾ ਅਸਥਾਈ ਰੂਪ ਨਾਲ ਰੁੱਕ ਗਈ ਸੀ। ਇਹ ਘਟਨਾ ਖੇਤਰ ਵਿੱਚ ਭਾਰੀ ਬਾਰਿਸ਼ ਕਾਰਨ ਵਾਪਰੀ ਸੀ, ਜਿਸ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।