ਸੰਗਰੂਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਕਾਕੜਾ ਨੇੜੇ ਕਿਸੇ ਵਾਹਨ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਗਰੇਜ ਸਿੰਘ (35) ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸੇਵਕ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਪੰਨਵਾਂ ਤੋਂ ਭਵਾਨੀਗੜ੍ਹ ਨੂੰ ਦਵਾਈ ਲੈਣ ਆ ਰਿਹਾ ਸੀ , ਜਦੋਂ ਪਿੰਡ ਕਾਕੜਾ ਨੇੜੇ ਪਹੁੰਚਿਆ ਤਾਂ ਕਿਸੇ ਵਾਹਨ ਨੇ ਇਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਅੰਗਰੇਜ਼ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਹਾਇਕ ਸਬ-ਇੰਸਪੈਕਟਰ ਚਮਕੌਰ ਸਿੰਘ ਨੇ ਇਸ ਸੰਬੰਧੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ