ਮੀਤ ਹੇਅਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ

ਲੋਕ ਸਭਾ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਬਰਨਾਲਾ ਬਲਾਕ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਦਿੱਲੀ ’ਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਪਰਮਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਅਸਪਾਲ ਖੁਰਦ ਤੇ ਕਿਸਾਨ ਹਰਨੇਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੱਟੂ ਸ਼ਹੀਦ ਹੋ ਗਏ ਸਨ। ਵੀਰਵਾਰ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਵਲੋਂ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪੰਜਾਬ ਸਰਕਾਰ ਵਲੋਂ ਦਿੱਤੀ ਗਈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਧਰਨੇ ’ਚ ਕਿਸਾਨਾਂ ਨੇ ਪੂਰੀ ਕਿਸਾਨੀ ਬਚਾਉਣ ਖਾਤਰ ਜਾਨ ਗਵਾਈ ਸੀ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਉਲੀਕੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ ਤੇ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ’ਚ ਲੋਕ ਭਲਾਈ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ ਤੇ ਜੋ ਕੰਮ ਪਿਛਲੇ 70 ਸਾਲਾਂ ’ਚ ਨਹੀਂ ਹੋਏ, ਉਹ ਹੋ ਰਹੇ ਹਨ।

Leave a Reply

Your email address will not be published. Required fields are marked *