ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਚੋਰੀ, ਕਤਲ, ਬਲਾਤਕਾਰ ਆਮ ਹੋ ਗਏ ਹਨ। ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ। ਜਿਥੇ ਕਾਰ ਵਿਚ ਦਵਾਈ ਲੈਣ ਜਾ ਰਹੇ ਪਿਓ ਪੁੱਤ ’ਤੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਇਸ ਵਿਚ ਪਿੰਡ ਬਾਜਾ ਮਰਾੜ੍ਹ ਵਾਸੀ ਲਖਵੀਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਪਿਆਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਲੁਟੇਰਿਆਂ ਵਲੋਂ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਪਤਾ ਲੱਗਣ ’ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਹੁੰਚ ਕੇ ਜਾਂਚ ਵਿਚ ਜੁੱਟ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਘਟਨਾ ਬਾਰੇ ਖੁਲਾਸਾ ਕੀਤਾ ਜਾਵੇਗਾ।