Congress ਨੇ ਘੇਰਿਆ PSPCL ਮੁੱਖ ਦਫ਼ਤਰ, ਧਰਨੇ ‘ਚ ਪੁੱਜੇ ਪ੍ਰਧਾਨ ਰਾਜਾ ਵੜਿੰਗ

ਪੰਜਾਬ ਕਾਂਗਰਸ(Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja Waring) ਦੀ ਅਗਵਾਈ ਵਿੱਚ ਪੀਐਸਪੀਸੀਐਲ(PSPCL) ਦੇ ਮੁੱਖ ਦਫਤਰ ਅੱਗੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਟਿਆਲਾ ਦੇ ਮਾਲ ਰੋਡ ਵਿਖੇ ਸਥਿਤ ਪੀਐਸਪੀਸੀਐਲ ਦੇ ਮੁੱਖ ਦਫਤਰ ਅੱਗੇ ਧਰਨੇ ਵਿੱਚ ਪੁੱਜੇ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੀ ਹਿੱਤਾਂ ਦੀ ਰਾਖੀ ਲਈ ਲੜਾਈ ਲੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਆਮ ਲੋਕਾਂ ਤੇ ਬਿਜਲੀ ਬਿਲਾਂ ਦੇ ਬੋਝ ਨੂੰ ਹਲਕਾ ਕਰਨ ਲਈ ਬਿਜਲੀ ਦਰਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਗਈ ਸੀ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ (AAP)ਨੇ ਇਸ ਛੋਟ ਨੂੰ ਖਤਮ ਕਰਕੇ ਲੋਕਾਂ ਉੱਪਰ ਵਿੱਤੀ ਬੋਝ ਪਾ ਦਿੱਤਾ ਹੈ। ਬਿਜਲੀ ਦਰ੍ਹਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਧੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਲੜਦੀ ਆਈ ਹੈ ਤੇ ਲੜਦੀ ਰਹੇਗੀ। ਗੁੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਮ ਜਨਤਾ ਦੀ ਅਵਾਜ਼ ਪਹੁੰਚਉਣ ਲਈ ਅੱਜ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਕਾਂਗਰਸ ਪਾਰਟੀ ਵਰਕਰਾਂ ਦੇ ਨਾਲ ਆਮ ਜਨਤਾ ਵੀ ਸ਼ਾਮਲ ਹੋਈ ਹੈ। ਇਸ ਮੌਕੇ ਪਟਿਆਲਾ ਲੋਕ ਸਭਾ ਮੈਂਬਰ ਡਾ . ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਤੇ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਸਮੇਤ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਹਨ।

Leave a Reply

Your email address will not be published. Required fields are marked *