ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਐੱਸ.ਆਈ.ਟੀ ਸਾਹਮਣੇ ਨਹੀਂ ਹੋ ਸਕਣਗੇ ਪੇਸ਼ – ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 14 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਸਿਹਤ ਕਾਰਨਾਂ ਕਰਕੇ ਐੱਸ.ਆਈ.ਟੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਕਿਉਕਿ ਸਿਹਤ ਮਾਹਿਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਵਿਚ ਗਠਿਤ ਨਵੀਂ ਐੱਸ.ਆਈ.ਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਈਰਿੰਗ ਮਾਮਲੇ ‘ਚ 16 ਜੂਨ ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ।


Leave a Reply

Your email address will not be published. Required fields are marked *