ਪਾਂਸ਼ਟਾ, 14 ਜੂਨ (ਰਜਿੰਦਰ) ਆਦਮਪੁਰ ਤੋਂ ਗੜ੍ਹਸ਼ੰਕਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਦੇ ਨਾਲ ਬਣੀ ਸੜਕ ਦੀ ਹਾਲਤ ਪਿਛਲੇ ਕਾਫੀ ਸਮੇਂ ਤੋਂ ਤਰਸਯੋਗ ਬਣੀ ਹੈ ਜਿਸ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸੜਕ ਤੋਂ ਲੰਘਣ ਵਾਲਿਆਂ ਨੇ ਜਿੱਥੇ ਸਰਕਾਰ ਪਾਸੋਂ ਸੜਕ ਦੀ ਖਸਤ ਹਾਲਤ ਵੱਲ ਧਿਆਨ ਦੇਣ ਦੀ ਮੰਗ ਕੀਤੀ ਉੱਥੇ ਹੀ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਿਹਾ ਕਿ ਟੈਂਡਰ ਲੱਗ ਚੁੱਕੇ ਹਨ ਤੇ ਸੜਕ ਦਾ ਕੰਮ ਜਲਦ ਸ਼ੁਰੂ ਹੋਣ ਦੀ ਆਸ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ‘ਤੇ ਬੋਲਦਿਆ ਕਿਹਾ ਕਿ ਇਸ ਮੌਕੇ ਦਾ ਗੱਠਜੋੜ ਹੈ ਜੋ ਕਿ ਬਹੁਤੀ ਦੇਰ ਨਹੀਂ ਚੱਲੇਗਾ। ਦੋਵੇਂ ਪਾਰਟੀਆਂ ਖਤਮ ਹੋਣ ਦੇ ਕਿਨਾਰੇ ਹਨ ਤੇ ਥੋੜੀ ਬਹੁਤੀ ਹੋਂਦ ਜੋ ਦੋਵਾਂ ਪਾਰਟੀਆਂ ਦੀ ਬਚੀ ਵੀ ਹੈ ਉਹ 2022 ਵਿਚ ਖਤਮ ਹੋ ਜਾਵੇਗੀ।