ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਬੰਦਾ ਸਿੰਘ ਬਹਾਦਰ ਹੋਸਟਲ ਦੇ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਬੀ-ਫਾਰਮੇਸੀ ਫਸਟ ਈਅਰ ਕਰ ਰਿਹਾ ਸੀ। ਨੌਜਵਾਨ ਦਾ ਨਾਮ ਸ਼ੁਭ ਕਰਨ ਦੱਸਿਆ ਜਾ ਰਿਹਾ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ। ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਦੇ ਵਿਚ ਜਦੋਂ ਪੱਖੇ ਨਾਲ ਲੜਕਦੀ ਲਾਸ਼ ਬਾਰੇ ਪਤਾ ਲੱਗਾ ਤਾਂ ਪੁਲਿਸ ਪ੍ਰਸ਼ਾਸਨ ਉੱਥੇ ਪਹੁੰਚਦਾ ਹੋਇਆ ਅਤੇ ਕਮਰੇ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਪਰ ਅਜੇ ਤੱਕ ਖੁਦਕੁਸ਼ੀ ਕਰਨ ਦਾ ਕਾਰਨ ਨਹੀਂ ਸਾਹਮਣੇ ਆ ਸਕਿਆ।