ਜਲੰਧਰ ’ਚ ਅਣਪਛਾਤੇ ਕਾਰ ਸਵਾਰਾਂ ਨੇ ਐਨਆਰਆਈ ਵਿਅਕਤੀ ਨੂੰ ਕੀਤਾ ਅਗਵਾ

ਜਲੰਧਰ ਦੇ ਕਸਬਾ ਨਕੋਦਰ ਦੇ ਪਿੰਡ ਕੰਗ ਸਾਹਬੂ ਤੋਂ ਅਣਪਛਾਤੇ ਕਾਰ ਸਵਾਰਾਂ ਨੇ ਇੱਕ ਐਨਆਰਆਈ ਵਿਅਕਤੀ ਨੂੰ ਅਗਵਾ ਕਰ ਲਿਆ ਅਤੇ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਬੀਐਨਐਸ 104 (ਅਗਵਾ) ਤਹਿਤ ਕੇਸ ਦਰਜ ਕਰ ਲਿਆ ਹੈ। ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 24 ਘੰਟੇ ਬੀਤ ਜਾਣ ‘ਤੇ ਵੀ ਕੋਈ ਸੁਰਾਗ ਨਹੀਂ ਮਿਲਿਆ, ਜਿਸ ਕਾਰਨ ਪੁਲਿਸ ਨੇ ਰਾਤ ਨੂੰ ਐਫ.ਆਈ.ਆਰ. ਦਰਜ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 75 ਸਾਲਾ ਮਹਿੰਦਰ ਸਿੰਘ ਬੀਤੀ ਸ਼ਾਮ ਆਪਣੇ ਘਰ ਕੰਗ ਸਾਹਬੂ ਵੱਲ ਨੂੰ ਨਿਕਲਿਆ ਸੀ। ਜਦੋਂ ਉਹ ਸ਼ਾਮ 6 ਵਜੇ ਦੇ ਕਰੀਬ ਜਲੰਧਰ ਨਕੋਦਰ ਹਾਈਵੇਅ ‘ਤੇ ਪਿੰਡ ਕੰਗ ਸਾਹਬੂ ਨੇੜੇ ਪੁੱਜਿਆ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਮਹਿੰਦਰ ਸਿੰਘ ਨੂੰ ਉਨ੍ਹਾਂ ਦੀ ਕਾਰ ‘ਚ ਅਗਵਾ ਕਰ ਲਿਆ ਅਤੇ ਉਥੋਂ ਫ਼ਰਾਰ ਹੋ ਗਏ। ਦੱਸ ਦੇਈਏ ਕਿ ਅਗਵਾ ਦਾ ਮਾਮਲਾ ਸਾਹਮਣੇ ਆਉਂਦੇ ਹੀ ਨਕੋਦਰ ਸਦਰ ਥਾਣੇ ਦੇ ਅਧਿਕਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਗਵਾ ਹੋਏ ਬਜ਼ੁਰਗ ਦਾ ਪਰਿਵਾਰ ਇੰਗਲੈਂਡ ਵਿਚ ਰਹਿੰਦਾ ਹੈ, ਜਿਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

Leave a Reply

Your email address will not be published. Required fields are marked *