ਕੁੱਲ੍ਹੜ ਪੀਜ਼ਾ ਕਪਲ ਦਾ ਫੇਰ ਪਿਆ ਰੌਲਾ, ਘਰ ਦੇ ਬਾਹਰ ਇਕੱਠੇ ਹੋਏ ਲੋਕ

ਜਲੰਧਰ ਦਾ ਮਸ਼ਹੂਰ ਕੁੱਲੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪੀਜ਼ਾ ਵਿਖੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਗਾਲੀ-ਗਲੋਚ ਕਰਕੇ ਪਤੀ-ਪਤਨੀ ਨੂੰ ਤੰਗ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰ ਕੇ ਹੰਗਾਮਾ ਕਰ ਦਿੱਤਾ। ਸਹਿਜ ਨੇ ਦੱਸਿਆ ਕਿ ਉਹ ਦੇਰ ਰਾਤ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਸਹਿਜ ਘਰ ਤੋਂ ਬਾਹਰ ਆਇਆ ਤੇ ਮੁਲਜ਼ਮਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਲੜਕੇ ਨੂੰ ਨਾ ਤਾਂ ਮੈਂ ਜਾਣਦਾ ਹਾਂ ਅਤੇ ਨਾ ਹੀ ਮੈਂ ਉਸ ਨੂੰ ਕਦੇ ਦੇਖਿਆ ਹੈ। ਉਧਰ, ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਿਸ ਨੌਜਵਾਨ ‘ਤੇ ਦੋਸ਼ ਲਾਏ ਗਏ ਹਨ, ਉਹ ਨਾਬਾਲਗ ਸੀ। ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ ‘ਤੇ ਵੀ ਕਰੀਬ 2 ਮਹੀਨੇ ਪਹਿਲਾਂ ਹਮਲਾ ਹੋਇਆ ਸੀ। ਕੁਝ ਅਣਪਛਾਤੇ ਹਮਲਾਵਰਾਂ ਨੇ ਜੋੜੇ ਦੀ ਕਾਰ ‘ਤੇ ਪੱਥਰ ਸੁੱਟ ਕੇ ਸ਼ੀਸ਼ੇ ਤੋੜ ਦਿੱਤੇ। ਉਦੋਂ ਸਹਿਜ ਅਰੋੜਾ ਨੇ ਉਕਤ ਘਟਨਾ ਦੀ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ ‘ਤੇ ਸਾਂਝੀ ਕੀਤੀ ਸੀ। ਸਹਿਜ ਨੇ ਲਾਈਵ ਹੋ ਕੇ ਕਿਹਾ ਸੀ ਕਿ ਜੇ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ, ਪਰ ਕੀ ਕਿਸੇ ਦੀ ਕਾਰ ਨਾਲ ਕੋਈ ਦੁਸ਼ਮਣੀ ਸੀ? ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਲੱਤ ਮਾਰ ਕੇ ਕਾਰ ‘ਤੇ ਡੇਟ ਪਾਏ ਗਏ। ਦੱਸ ਦੇਈਏ ਕਿ ਪਿਛਲੇ ਸਾਲ ਕੁੱਲ੍ਹੜ ਪੀਜ਼ਾ ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਪਹਿਲਾਂ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਕਾਫੀ ਵਿਵਾਦਾਂ ‘ਚ ਹਨ। ਹਾਲਾਂਕਿ ਪਹਿਲਾਂ ਸਹਿਜ ਨੇ ਕਿਹਾ ਸੀ ਕਿ ਉਕਤ ਵੀਡੀਓ ਉਨ੍ਹਾਂ ਦਾ ਨਹੀਂ ਹੈ ਪਰ ਫਿਰ ਇਕ ਪੋਡਕਾਸਟ ਦੌਰਾਨ ਸਹਿਜ ਨੇ ਮੰਨਿਆ ਕਿ ਉਕਤ ਵੀਡੀਓ ਉਨ੍ਹਾਂ ਦੀ ਹੈ ਅਤੇ ਇਹ ਉਨ੍ਹਾਂ ਦੀ ਵੱਡੀ ਗਲਤੀ ਸੀ। ਦੱਸ ਦੇਈਏ ਕਿ ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਕਾਰਨ ਕਈ ਵਾਰ ਸ਼ਹਿਰ ਵਿੱਚ ਹੰਗਾਮਾ ਹੋਇਆ ਸੀ।

Leave a Reply

Your email address will not be published. Required fields are marked *