ਪੰਜਾਬ BJP ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਅਸਤੀਫ਼ੇ ਦੀ ਖ਼ਬਰ ਅਫ਼ਵਾਹ ਹੈ। ਪੰਜਾਬ ਭਾਜਪਾ ਨੇ ਅਸਤੀਫ਼ੇ ਦੀ ਖ਼ਬਰ ਦਾ ਖੰਡਨ ਕੀਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਇਸ ਖ਼ਬਰ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, “ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।” ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਝੂਠਾ ਪ੍ਰਚਾਰ ਹੈ।