ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਰਕਰਜ਼ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਪਰ ਹੁਣ ਤੱਕ ਕੰਪਨੀ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਕਿ 27 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ। ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੋਈ ਵੀ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦੇ ਪ੍ਰਾਵੀਡੈਂਟ ਫੰਡ ਦੀ ਕਟੌਤੀ ਕੀਤੀ ਜਾ ਰਹੀ ਹੈ। ਟੋਲ ਵਰਕਰਾਂ ਨੂੰ ਕੰਪਨੀ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਰੋਸ ਵਜੋਂ ਟੋਲ ਮੁਲਾਜ਼ਮਾਂ ਵੱਲੋਂ 27 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ’ਤੇ ਮੁਫ਼ਤ ਕਰ ਦਿੱਤਾ ਜਾਵੇਗਾ।