ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਚਾਇਤੀ ਚੋਣਾਂ ਨਾਲ ਜੁੜੇ ਮਸਲੇ ਚੁੱਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਧਾਂਦਲੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਰਾਖ਼ਵੇਂਕਰਨ ਦੀ ਪੂਰੀ ਜਾਣਕਾਰੀ ਵੈਬਸਾਈਟ ’ਤੇ ਜਾਰੀ ਕੀਤੀ ਜਾਣੀ ਚਾਹੀਦੀ ਹੈ ਤੇ ਨਾਲ ਹੀ ਵੋਟਰ ਸੂਚੀ ਵੀ ਡੀ.ਸੀ. ਦੀ ਵੈਬਸਾਈਟ ’ਤੇ ਅਪਲੋਡ ਕੀਤੀ ਜਾਣੀ ਚਾਹੀਦੀ ਹੈ। ਪਿੰਡਾਂ ਦੇ ਰਾਖਵੇਂਕਰਨ ਦੀ ਜਾਣਕਾਰੀ ਵੈਬਸਾਈਟ ‘ਤੇ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਸੈਕਟਰੀ ਤੇ ਬੀ.ਡੀ.ਪੀ.ਓ. ਨੇ ਆਪਣੇ ਫੋਨ ਬੰਦ ਕੀਤੇ ਹੋਏ ਹਨ ਤਾਂ ਉਮੀਦਵਾਰ ਐਨ.ਓ.ਸੀ. ਕਿੱਥੋਂ ਲੈ ਕੇ ਆਉਣ। ਉਨ੍ਹਾਂ ਮੰਗ ਕੀਤੀ ਕਿ ਵੋਟਾਂ ਦੀ ਗਿਣਤੀ ਦੀ ਵੀਡੀਓਗਰਾਫ਼ੀ ਵੀ ਕੀਤੀ ਜਾਣੀ ਚਾਹੀਦੀ ਹੈ।