ਦਰੱਖਤ ਨਾਲ ਲਟਕਦੀ ਮਿਲੀ ਲੜਕੀ ਦੀ ਲਾਸ਼, ਰਾਜਸਥਾਨ ਦੀ ਰਹਿਣ ਵਾਲੀ ਸੀ ਮ੍ਰਿਤਕਾ

ਜਲੰਧਰ ‘ਚ ਸ਼ੁੱਕਰਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਹੀਆਂ ਖਾਸ ਅਤੇ ਲੁਧਿਆਣਾ ਰੇਲਵੇ ਟ੍ਰੈਕ ਨੇੜੇ 23 ਸਾਲਾ ਲੜਕੀ ਦੀ ਲਾਸ਼ ਮਿਲੀ। ਪੁਲਿਸ ਨੂੰ ਲੜਕੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਜਲੰਧਰ ਰੇਂਜ ਦੀ ਜੀਆਰਪੀ ਟੀਮ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਤੀ ਦੀ ਲਾਸ਼ ਜਲੰਧਰ ਦੇ ਲੋਹੀਆਂ ਖਾਸ ਅਤੇ ਲੁਧਿਆਣਾ ਵੱਲ ਜਾਣ ਵਾਲੇ ਟ੍ਰੈਕ ਨੇੜੇ ਸੜਕ ਕਿਨਾਰੇ ਲਟਕਦੀ ਮਿਲੀ। ਮੁੱਢਲੀ ਜਾਂਚ ‘ਚ ਜੋਤੀ ਦੇ ਸਰੀਰ ‘ਤੇ ਕੋਈ ਜ਼ਖਮ ਨਹੀਂ ਸੀ। ਪੁਲਸ ਨੇ ਤੁਰੰਤ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੀਆਰਪੀ ਦੀ ਟੀਮ ਜਾਂਚ ਲਈ ਉੱਥੇ ਪਹੁੰਚ ਗਈ। ਦੱਸ ਦੇਈਏ ਕਿ ਮ੍ਰਿਤਕ ਜੋਤੀ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ ਪਰ ਉਹ ਪੰਜਾਬ ਦੇ ਕਪੂਰਥਲਾ ਦੇ ਕਸਬੇ ਸੁਲਤਾਨਪੁਰ ਲੋਧੀ ਵਿੱਚ ਰਹਿ ਰਹੀ ਸੀ। ਪਿਤਾ ਲਾਲੂ ਰਾਮ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਬੇਟੀ ਗੁੱਸੇ ‘ਚ ਘਰੋਂ ਚਲੀ ਗਈ ਸੀ। ਦੇਰ ਸ਼ਾਮ ਤੱਕ ਜਦੋਂ ਉਹ ਘਰ ਨਾ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਪਿਤਾ ਦੇ ਬਿਆਨਾਂ ‘ਤੇ ਐੱਫ.ਆਈ.ਆਰ.ਦਰਜ ਕਰ ਲਈ ਹੈ।

Leave a Reply

Your email address will not be published. Required fields are marked *