ਅੰਮ੍ਰਿਤਸਰ, 16 ਜੂਨ – ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜੂਨ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ‘ਤੇ ਭਾਰਤ ਦੇ ਸਾਰੇ ਗਵਰਨਰਾਂ ਨੂੰ ਯਾਦ ਪੱਤਰ ਦਿੱਤੇ ਜਾਣਗੇ।ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਸਰਗਰਮ ਆਗੂ ਬਲਦੇਵ ਸਿੰਘ ਸਿਰਸਾ ਨੇ ਦਿੱਤੀ।