ਘਰੇਲੂ ਝਗੜੇ ਦੇ ਚੱਲਦਿਆਂ ਪਿਓ ਨੇ ਆਪਣੇ ਮਾਸੂਮ ਪੁੱਤ ਨਾਲ ਖਾਧਾ ਜ਼ਹਿਰ, ਦੋਵਾਂ ਦੀ ਹੋਈ ਮੌਤ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਾਣੀਵਾਲਾ ਦੇ ਵਸਨੀਕ ਨੇ ਪਿੰਡ ਰਾਊਂਕੇ ਵਿਖੇ ਰਿਸ਼ਤੇਦਾਰ ਦੇ ਘਰ ਆਪਣੇ ਬੱਚੇ ਨੂੰ ਜ਼ਹਿਰੀਲੀ ਚੀਜ਼ ਪਿਲਾ ਕੇ ਖ਼ੁਦ ਵੀ ਜ਼ਹਿਰ ਨਿਗਲ ਲਿਆ। ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਉਸ ਨੇ ਵੀ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *