ਲੁਧਿਆਣਾ, 16 ਜੂਨ – ਕੋਰੋਨਾ ਦਾ ਕਹਿਰ ਘਟਣ ਤੋਂ ਬਾਅਦ ਹੁਣ ਲੁਧਿਆਣਾ ‘ਚ ਦੁਕਾਨਾਂ ਤੇ ਹੋਰ ਅਦਾਰੇ ਸ਼ਾਮ 6 ਵਜੇ ਦੀ ਬਜਾਇ ਰਾਤ 7.30 ਵਜੇ ਤੱਕ ਖੁੱਲ੍ਹ ਸਕਦੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਐਤਵਾਰ ਨੂੰ ਵੀਕੈਂਡ ਕਰਫਿਊ ਦੌਰਾਨ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ ਜਦਕਿ ਖਾਣ ਪੀਣ ਵਾਲੇ ਸਮਾਨ ਦੀ ਹੋਮ ਡਿਲੀਵਰੀ ਪੂਰਾ ਹਫਤਾ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕੋਈ ਹੋਮ ਡਿਲੀਵਰੀ ਨਹੀਂ ਹੋਵੇਗੀ।