ਲੁਧਿਆਣਾ, 16 ਜੂਨ – ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਤਲਬ ਕੀਤਾ ਹੈ ਤੇ 22 ਜੂਨ ਨੂੰ ਕਮਿਸ਼ਨ ਦੇ ਦਫਤਰ ‘ਚ ਪੇਸ਼ ਹੋਣ ਦੇ ਸੰਮਨ ਭੇਜੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ।ਅਕਾਲੀ ਦਲ ਦੇ ਵਿਧਾਇਕਾਂ ਪਵਨ ਕੁਮਾਰ ਟੀਨੂੰ ਤੇ ਡਾ. ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰਨਾਂ ਨੇ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ।