ਬਟਾਲਾ ’ਚ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਬਟਾਲਾ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਿਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ. ਐੱਸ. ਆਈ. ਪਰਮਿੰਦਰ ਸਿੰਘ ਤੇ ਏ. ਐੱਸ. ਆਈ. ਮੰਗਲ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਰਸੂਲਪੁਰ, ਜੋ ਕਿ ਪਿੰਡ ਵਿਚ ਕਮਾਦ ਦੇ ਖੇਤਾਂ ਕੋਲ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅੱਡਾ ਧੰਦੋਈ ਵਿਖੇ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਜਿਥੋਂ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ, ਪਰ ਰਸਤੇ ਵਿਚ ਨੌਜਵਾਨ ਨੇ ਦਮ ਤੋੜ ਦਿੱਤਾ। ਇਸ ਮੌਕੇ ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨਾਂ ’ਤੇ ਬਣਦੀ ਧਾਰਾ ਤਹਿਤ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *