ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਫੈਸਲੇ ਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਸਵਾਗਤ

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਜੀ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਵਿਰੁੱਧ ਸੁਣਾਏ ਗਏ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਵਾਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਨੂੰ ਬਹਾਲ ਕੀਤਾ ਗਿਆ ਹੈ। ਜਿਸ ਨੂੰ ਬੀਤੇ ਸਮੇਂ ਵਿੱਚ ਰਾਮ ਰਹੀਮ ਨੂੰ ਮੁਆਫ਼ੀ ਦੇਣ-ਦਵਾਉਣ ਵਾਲਿਆਂ ਨੇ ਕੁਝ ਢਾਹ ਲਾਈ ਸੀ। ਰੰਧਾਵਾ ਨੇ ਇਸ ਫੈਸਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਦਾ ਹੈ ।

Leave a Reply

Your email address will not be published. Required fields are marked *