ਮੁੱਖ ਮੰਤਰੀ ਭਗਵੰਤ ਮਾਨ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਾਰੀ ਸੰਗਤ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਿਤ ਸੰਗ੍ਰਹਿਾਲੇ ਦਾ ਅੱਜ ਉਦਘਾਟਨ ਕੀਤਾ। ਇਸ ‘ਤੇ 32 ਕਰੋੜ ਰੁਪਿਆ ਲੱਗਿਆ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਸ ਦੀ ਕੋਈ ਟਿਕਟ ਨਹੀਂ ਹੋਵੇਗੀ ਅਤੇ ਇਹ ਸਾਰਿਆਂ ਲਈ ਮੁਫ਼ਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮਿਕੀ ਜੀ ਨੇ ਜਿੱਥੇ ਰਮਾਇਣ ‘ਚ ਸ਼ਾਂਤੀ, ਮਾਨਵਤਾ ਅਤੇ ਸਮਾਜਿਕ ਮਰਿਆਦਾਵਾਂ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ, ਉੱਥੇ ਅਧਰਾਧੀਆਂ ਖ਼ਿਲਾਫ਼ ਯੁੱਧ ਕਰਨ ਦੀ ਵੀ ਵਿਆਖਿਆ ਕੀਤੀ ਹੈ।