ਪਿੰਡ ਝੱਲ ਠੀਕਰੀਵਾਲ ‘ਚ ਮੰਗਲਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਇੱਕ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਸਦਰ ਦੇ ਜਾਂਚ ਅਧਿਕਾਰੀ ਬਲਵੀਰ ਕੁਮਾਰ ਅਨੁਸਾਰ ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਇਸ ਵਿੱਚ ਇੱਕ ਧਿਰ ਨੇ ਗੋਲੀ ਚਲਾ ਦਿੱਤੀ। ਇੱਕ ਗੋਲੀ 60 ਸਾਲਾ ਜਸਪਾਲ ਸਿੰਘ ਨੂੰ ਲੱਗੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਲਵੀਰ ਕੁਮਾਰ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।