ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਡਰੱਗ ਮਾਮਲੇ ‘ਚ ਗ੍ਰਿਫਤਾਰ

ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਖੁਲਾਸਾ ਕੀਤਾ। ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਹੋਈ। ਸਤਿਕਾਰ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਤੇ ਚਾਰ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਸਤਿਕਾਰ ਕੌਰ ਖੁਦ ਗੱਡੀ ਉਤੇ ਡਰੱਗ ਦੀ ਸਪਲਾਈ ਕਰਨ ਆਈ ਸੀ। ਇਸ ਤੋਂ ਇਲਾਵਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਤਿਕਾਰ ਕੌਰ ਫਿਰੋਜ਼ਪੁਰ ਤੋਂ ਵਿਧਾਇਕਾ ਰਹਿ ਚੁੱਕੇ ਹਨ ਅਤੇ ਹੁਣ ਉਹ ਭਾਜਪਾ ਵਿੱਚ ਹਨ। ਖਰੜ ਦੇ ਸੰਨੀ ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ। ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿਨ੍ਹਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ। ਸਤਿਕਾਰ ਕੌਰ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ।

Leave a Reply

Your email address will not be published. Required fields are marked *