ਸ਼੍ਰੋਮਣੀ ਅਕਾਲੀ ਦਾ ਵੱਡਾ ਫ਼ੈਸਲਾ, ਨਹੀਂ ਲੜੇਗਾ ਜ਼ਿਮਨੀ ਚੋਣ

ਅਕਾਲੀ ਦਲ ਦੇ ਆਗੂ ਮਨਜੀਤ ਜੀਕੇ ਨੇ ਕਿਹਾ ਹੈ ਕਿ ਪਾਰਟੀ ਦੀ ਹਾਈ ਕਮਾਨ ਨੇ ਫੈਸਲਾ ਲਿਆ ਹੈ ਉਹ ਚੋਣ ਨਹੀਂ ਲੜੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣਾ ਸਾਡਾ ਫਰਜ ਹੈ। ਵਰਕਿੰਗ ਕਮੇਟੀ ਨੇ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਹੈ ਕਿ ਅਕਾਲੀ ਦਲ ਜ਼ਿਮਨੀ ਚੋਣ ਨਹੀ ਲੜੇਗਾ। ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਵਰਕਿੰਗ ਕਮੇਟੀ ਵਿੱਚ ਸਾਰੇ ਅਹੁਦੇਦਾਰਾਂ ਨਾਲ ਮੀਟਿੰਗ ਇਹ ਫੈਸਲ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿੱਚ ਦਖ਼ਲਅੰਦਾਜੀ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ, ਹਜੂਰ ਸਾਹਿਬ ਦੀ ਕਮੇਟੀ ਵਿੱਚ ਸਰਕਾਰਨੇ ਦਖ਼ਲ ਅੰਦਾਜ਼ੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਅਸੀਂ ਸਿਰ ਝੁਕਾ ਕੇ ਮੰਨਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਸੀ ਅਤੇ ਪ੍ਰਧਾਨ ਨੇ ਕਿਹਾ ਹੈ ਕਿ ਜੋ ਵੀ ਅਕਾਲ ਤਖ਼ਤ ਸਾਹਿਬ ਹੁਕਮ ਲਵੇਗਾ ਮੈਂ ਉਹ ਸਿਰ ਝੁਕਾ ਕੇ ਮੰਨਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਰਘਬੀਰ ਸਿੰਘ ਨੇ ਹੁਕਮ ਲਾਇਆ ਹੈ ਕਿ ਤਨਖਾਹੀਆ ਕਰਾਰ ਚੋਣ ਪ੍ਰਚਾਰ ਨਹੀ ਕਰ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਹਰ ਨਹੀਂ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਅਹੁਦੇਦਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਅਸੀਂ ਉਲੰਘਣਾ ਨਹੀਂ ਕਰ ਸਕਦੇ ਹਾਂ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਜ਼ਿਮਨੀ ਚੋਣ ਅਕਾਲੀ ਦਲ ਨਹੀਂ ਲੜੇਗਾ। ਚੀਮਾ ਦਾ ਕਹਿਣਾ ਹੈ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਸਿਰ ਝੁਕਾ ਕੇ ਮੰਨਦੀ ਹੈ।

Leave a Reply

Your email address will not be published. Required fields are marked *