ਪਾਂਸ਼ਟਾ, 17 ਜੂਨ (ਰਜਿੰਦਰ) ਤੰਦਰੁਸਤ ਪੰਜਾਬ ਸਿਹਤ ਕੇਂਦਰ ਪਿੰਡ ਨਰੂੜ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ 1000 ਦੇ ਕਰੀਬ ਪਿੰਡ ਵਾਸੀਆਂ ਦਾ ਵੈਕਸੀਨੇਸ਼ਨ ਕੀਤਾ ਗਿਆ।ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਤੋਂ ਕੋਵਿਡ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।