ਡੇਂਗੂ ਪਾਜ਼ੇਟਿਵ (Dengue Positive) ਹੋਣ ਕਾਰਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਉਣਾ ਪਿਆ। ਮੀਤ ਹੇਅਰ 19 ਅਕਤੂਬਰ ਤੋਂ ਡੇਂਗੂ ਪਾਜ਼ੇਟਿਵ ਹੋਣ ਕਾਰਨ ਬਰਨਾਲਾ ਵਿਖੇ ਆਪਣੀ ਰਿਹਾਇਸ਼ ‘ਤੇ ਹੀ ਜ਼ੇਰੇ ਇਲਾਜ ਸਨ ਤੇ ਬੀਤੀ ਸ਼ਾਮ 25 ਅਕਤੂਬਰ ਨੂੰ ਪਲੇਟਲੈਟਸ ਜ਼ਿਆਦਾ ਘੱਟ ਜਾਣ ਕਾਰਨ ਮੁਹਾਲੀ ਫੋਰਟਿਸ ਹਸਪਤਾਲ ਦਾਖਲ ਕਰਵਾਉਣਾ ਪਿਆ। ਮੀਤ ਹੇਅਰ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮੀਤ ਹੇਅਰ ਨੇ ਇਹ ਜਾਣਕਾਰੀ ਟਵੀਟ ਕਰਕੇ ਵੀ ਦਿੱਤੀ ਹੈ ਅਤੇ ਬਰਨਾਲਾ ਵਾਸੀਆਂ ਨੂੰ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਜ਼ੋਰ ਲਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਖੁਦ ਸਿਹਤਯਾਬ ਹੋ ਕੇ ਪ੍ਰਚਾਰ ਵਿੱਚ ਸ਼ਾਮਲ ਹੋਣ ਦੀ ਵੀ ਗੱਲ ਕੀਤੀ ਹੈ।