ਦਿੱਲੀ ‘ਚ ਜੇਪੀ ਨੱਡਾ ਨੂੰ ਮਿਲੇ CM ਮਾਨ, DAP ਖਾਦ ਦੀ ਸਪਲਾਈ ਨੂੰ ਲੈ ਕੇ ਕੀਤੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅੱਜ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇਸ਼ ਨੂੰ ਕਣਕ ਦਿੰਦਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਮੰਤਰੀ ਜੇਪੀ ਨੱਡਾ ਨਾਲ ਗੱਲਬਾਤ ਕੀਤੀ ਕਿ ਸਾਨੂੰ ਡੀਏਪੀ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਡੀਏਪੀ ਚਾਹੀਦਾ ਹੈ ਉਨ੍ਹਾਂ ਹਲੇ ਤੱਕ ਪਹੁੰਚਿਆ ਨਹੀਂ ਹੈ। ਸਾਨੂੰ 4 ਲੱਖ 80 ਹਜ਼ਾਰ ਮੀਟ੍ਰਿਕ ਟਨ ਡੀਏਪੀ ਦੀ ਲੋੜ ਹੈ ਪਰ ਸਾਜੇ ਕੋਲ ਹੁਣ ਡੇਢ ਲੱਖ ਮੀਟਿਕ ਟਨ ਦੀ ਘਾਟ ਹੈ। ਸੀਐੱਮ ਮਾਨ ਨੇ ਕਿਹਾ ਹੈ ਕਿ ਅਸੀਂ 15 ਨਵੰਬਰ ਤੱਕ ਹੀ ਕਣਕ ਬੀਜਣੀ ਹੈ ਸਾਨੂੰ ਦੇਸ਼ ਦੇ ਬਾਕੀ ਸੂਬਿਆ ਨਾਲੋਂ ਪਹਿਲਾਂ ਭੇਜ ਦਿਓ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਦੇਸ਼ ਨੂੰ 50 ਫੀਸਦ ਕਣਕ ਦਿੰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਭਰੋਸਾ ਦਿੱਤਾ ਹੈ ਅਸੀਂ ਪੰਜਾਬ ਨੂੰ ਸਟਾਕ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਝੋਨੇ ਦੀ ਖਰੀਦ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਕੇਂਦਰ ਸਰਕਾਰ ਨਾਲ ਗੱਲ ਹੋਈ ਹੈ ਪੁਰਾਣਾ ਚੌਲ ਵਿੱਚ ਚੁੱਕਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਸੜਕ ਉੱਤੇ ਬੈਠਣ ਨਾਲ ਆਮ ਲੋਕ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇਕਿਹਾ ਹੈ ਕਿ ਆੜਤੀਆਂ ਦੀ ਸਮੱਸਿਆਵਾਂ ਹੱਲ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਹਾਈਵੇ ਖੋਲ੍ਹਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੰਤਰੀ ਜੇਪੀ ਨੱਡਾ ਨੇ ਸਾਨੂੰ ਪੂਰਨ ਭਰੋਸਾ ਦਿੱਤਾ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ।

Leave a Reply

Your email address will not be published. Required fields are marked *