ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਅੱਜ ਪਰਨੀਤ ਕੌਰ ਪਟਿਆਲਾ ਦੀ ਅਨਾਜ ਮੰਡੀ ਵਿੱਚ ਪਹੁੰਚੇ। ਜਿਥੇ ਕਿਸਾਨ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ। ਕਿਸਾਨਾਂ ਨੇ ਪਰਨੀਤ ਕੌਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਹਨਾਂ ਦੀ ਕੇਂਦਰ ਨਾਲ ਗੱਲ ਹੋ ਗਈ ਹੈ। ਕੇਂਦਰ ਵਲੋਂ ਕੋਈ ਸਮੱਸਿਆ ਨਹੀਂ ਹੈ ਤੇ ਨਾ ਹੀ ਕਿਸਾਨਾਂ ਨੂੰ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਵਿੱਚ ਹੀ ਪੰਜਾਬ ਸਰਕਾਰ ਨੂੰ ਕਿਸਾਨਾਂ ਲਈ 44 ਲੱਖ ਕਰੋੜ ਰੁਪਿਆ ਭੇਜ ਦਿੱਤਾ ਸੀ। ਪਰ ਪੰਜਾਬ ਸਰਕਾਰ ਨੇ ਤਾਂ ਇੱਥੇ ਪੀਣ ਵਾਲੇ ਪਾਣੀ ਤੱਕ ਦਾ ਪ੍ਰਬੰਧ ਹੀ ਨਹੀਂ ਕੀਤਾ ਗਿਆ। ਬਾਕੀ ਡੀਐਪੀ ਦੀ ਸਮੱਸਿਆ ਵੀ ਜਲਦੀ ਹੱਲ ਹੋ ਜਾਵੇਗੀ।