ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਅੱਜ ਸ਼ਾਮ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਗ੍ਰਿਫਤਾਰ ਕੀਤਾ ਸੀ। ਕਾਬਿਲੇਗੌਰ ਹੈ ਕਿ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਹੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਲੰਧਰ ਦੀ ਟੀਮ ਨੇ ਕੁਝ ਦਿਨਾਂ ਤੱਕ ਛਾਪੇਮਾਰੀ ਕਰਨ ਤੋਂ ਬਾਅਦ ਗੱਜਣਮਾਜਰਾ ਨੂੰ ‘ਗ੍ਰਿਫਤਾਰ’ ਕਰ ਲਿਆ ਸੀ।