ਜਲੰਧਰ ‘ਚ ਅੱਜ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਿਸ ਨੂੰ ਦੇਖ ਕੇ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ ਦੋ ਗੈਂਗਸਟਰਾਂ ਨੂੰ ਜ਼ਖ਼ਮੀ ਕਰਕੇ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਫੜੇ ਗਏ ਦੋਸ਼ੀ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਬਦਮਾਸ਼ਾਂ ਕੋਲੋਂ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਦਮਾਸ਼ ਫਿਰੌਤੀ, ਕਤਲ ਅਤੇ ਲੁੱਟ-ਖੋਹ ਵਰਗੇ ਅਪਰਾਧ ਕਰਦੇ ਹਨ।